Hukamnaama - National News Times https://nationalnewstimes.com National News Times Mon, 06 Jul 2026 01:54:44 +0000 en-US hourly 1 https://wordpress.org/?v=7.1.4 https://nationalnewstimes.com/wp-content/uploads/2026/10/cropped-cropped-nationalnewstime-32x32.jpeg Hukamnaama - National News Times https://nationalnewstimes.com 32 32 Today’s Hukamnama : ਅੱਜ ਦਾ ਹੁਕਮਨਾਮਾ (06-07-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ https://nationalnewstimes.com/?p=652 https://nationalnewstimes.com/?p=652#respond Mon, 06 Jul 2026 01:53:21 +0000 https://nationalnewstimes.com/?p=652 Amritvele da Hukamnama Sri Darbar Sahib, Sri Amritsar, Ang 729, 06-Jul-2026 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ ॥ ਸੇ ਫਲ…

The post Today’s Hukamnama : ਅੱਜ ਦਾ ਹੁਕਮਨਾਮਾ (06-07-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ first appeared on National News Times.

]]>

Amritvele da Hukamnama Sri Darbar Sahib, Sri Amritsar, Ang 729, 06-Jul-2026

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

सूही महला १ घरु ६ ੴ सतिगुर प्रसादि ॥ उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कंमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कंमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥

Soohee, First Mehl, Sixth House: One Universal Creator God. By The Grace Of The True Guru: Bronze is bright and shiny, but when it is rubbed, its blackness appears. Washing it, its impurity is not removed, even if it is washed a hundred times. ||1|| They alone are my friends, who travel along with me; and in that place, where the accounts are called for, they appear standing with me. ||1||Pause|| There are houses, mansions and tall buildings, painted on all sides; but they are empty within, and they crumble like useless ruins. ||2|| The herons in their white feathers dwell in the sacred shrines of pilgrimage. They tear apart and eat the living beings, and so they are not called white. ||3|| My body is like the simmal tree; seeing me, other people are fooled. Its fruits are useless – just like the qualities of my body. ||4|| The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? ||5|| What good does it do to serve, and be good, and be clever? O Nanak, contemplate the Naam, the Name of the Lord, and you shall be released from bondage. ||6||1||3||

ਪਦਅਰਥ:- ਚਿਲਕਣਾ—ਲਿਸ਼ਕਵਾਂ। ਘੋਟਿਮ—ਮੈਂ ਘੋਟਿਆ, ਮੈਂ ਘਸਾਇਆ। ਕਾਲੜੀ—ਕਾਲੀ ਜੇਹੀ, ਥੋੜੀ ਥੋੜੀ ਕਾਲੀ। ਮਸੁ—ਸਿਆਹੀ। ਸਉ—ਸੌ ਵਾਰੀ। ਤਿਸੁ—ਉਸ ਕੈਂਹ (ਦੇ ਭਾਂਡੇ) ਨੂੰ।1। ਸੇਈ—ਉਹ ਹੀ। ਮੈ ਨਾਲਿ ਚਲੰਨ੍ਹ੍ਹਿ—ਮੇਰੇ ਨਾਲ ਸਾਥ ਕਰਦੇ ਹਨ। ਮੰਗੀਐ—ਮੰਗਿਆ ਜਾਂਦਾ ਹੈ। ਖੜੇ—ਖਲੋਤੇ ਹੋਏ, ਅਝੱਕ ਹੋ ਕੇ। ਦਸੰਨ੍ਹ੍ਹਿ—ਦੱਸਦੇ ਹਨ, ਲੇਖਾ ਸਮਝਾਂਦੇ ਹਨ।1। ਰਹਾਉ। ਮੰਡਪ—ਮੰਦਰ। ਪਾਸਹੁ—ਪਾਸਿਆਂ ਤੋਂ, ਚੁਫੇਰਿਓਂ। ਚਿਤਵੀਆਹਾ—ਚਿੱਤਰੀਆਂ ਹੋਈਆਂ। ਕੰਮਿ—ਕੰੰਮ ਵਿਚ। ਆਵਨ੍ਹ੍ਹੀ—ਆਵਨ੍ਹ੍ਹਿ, ਆਉਂਦੀਆਂ। ਵਿਚਹੁ—ਅੰਦਰੋਂ।2। ਬਗਾ ਕਪੜੇ—ਬਗਲਿਆਂ ਦੇ ਖੰਭ। ਬਗੇ—ਚਿੱਟੇ। ਮੰਝਿ—ਵਿਚ। ਘੁਟਿ ਘੁਟਿ—(ਗਲੋਂ) ਘੁੱਟ ਘੁੱਟ ਕੇ। ਖਾਵਣੇ—ਖਾਣ ਵਾਲੇ। ਕਹੀਅਨ੍ਹ੍ਹਿ—ਕਹੇ ਜਾਂਦੇ।3। ਸਰੀਰੁ ਮੈ—ਮੇਰਾ ਸਰੀਰ। ਮੈਜਨੁ—ਤੋਤੇ। ਭੂਲੰਨ੍ਹ੍ਹਿ—ਭੁਲੇਖਾ ਖਾ ਜਾਂਦੇ ਹਨ। ਤੇ ਗੁਣ—ਉਹੀ ਗੁਣ, ਉਹੋ ਜੇਹੇ ਗੁਣ। ਮੈ ਤਨਿ—ਮੇਰੇ ਸਰੀਰ ਵਿਚ। ਹੰਨ੍ਹ੍ਹਿ—ਹਨ।4। ਅੰਧੁਲੈ—ਅੰਨੇ (ਮਨੁੱਖ) ਨੇ। ਡੂਗਰ ਵਾਟ—ਡੁੱਗਰ ਦਾ ਰਸਤਾ, ਪਹਾੜੀ ਰਸਤਾ। ਅਖੀ—ਅੱਖਾਂ ਨਾਲ। ਲੋੜੀ—ਭਾਲਦਾ ਹਾਂ। ਨਾ ਲਹਾ—ਮੈਂ ਲੱਭ ਨਹੀਂ ਸਕਦਾ। ਹਉ—ਮੈਂ। ਕਿਤੁ—ਕਿਸ ਤਰੀਕੇ ਨਾਲ?।5। ਚਾਕਰੀਆ—ਲੋਕਾਂ ਦੀਆਂ ਖ਼ੁਸ਼ਾਮਦਾਂ। ਚੰਗਿਆਈਆ—ਬਾਹਰਲੇ ਵਿਖਾਵੇ। ਕਿਤੁ—ਕਿਸ ਕੰੰਮ? ਜਿਤੁ—ਜਿਸ ਤਰ੍ਹਾਂ।6।

ਅਰਥ:- ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ)।1। ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।3। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।4। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।5। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।9।1।3।

अर्थ :-मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई) । अगर मैं सौ वारी भी उस काँसे के बर्तन को धोलूँ (साफ करू) तो भी (बाहरों) धोने के साथ उस की (अंदरली) जूठ (कालिख) दूर नहीं होती ।1 । मेरे असल मित्र वही हैं जो (सदा) मेरे साथ रहने, और (यहाँ से) चलते समय भी मेरे साथ ही चलें, (आगे) जहाँ (कीये कर्मो का) हिसाब माँगा जाता है ऊपर बे झिझक हो के हिसाब दे सकें (भावार्थ, हिसाब देने में कामयाब हो सकें) ।1 ।रहाउ । जो घर मन्दिर महल चारों तरफ से तो चित्रे हुए हो, पर अंदर से खाली हो, (वह ढहि जाते हैं और) ढहे हुए घर किसी काम नहीं आते ।2 । बगुलों के सफेद पंख होते हैं, बसते भी वह तीरथों पर ही हैं । पर जीवों को (गला) घोट घोट के खा जाने वाले (अंदर से) साफ सुथरे नहीं कहे जाते ।3 । (जैसे) सिंबल का वृक्ष (है उसी प्रकार) मेरा शरीर है, (सिंबल के फलाँ को) देख के तोते भ्रम खा जाते हैं, (सिंबल के) वह फल (तोते के) काम नहीं आते, वैसे ही गुण मेरे शरीर में हैं ।4 । मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है । आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं । इस हालत में) किस तरीके के साथ (पहाड़ी पर) चड़ के मैं पार निकलूँ ? ।5। हे नानक ! (पहाड़ी रसते जैसे बिखड़े जीवन-पंध में से पार निकलने के लिए) दुनिया के लोकों की खुशामद, लोक-दिखावे और चलाकीआँ किसी काम नहीं आ सकती । परमात्मा का नाम (अपने मन में) संभाल के रख । (माया के मोह में) बंधा हुआ तूँ इस नाम (-सुमिरन) के द्वारा ही (मोह के बंधनो से) मुक्ति पा सकेंगा ।9।1।3।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

The post Today’s Hukamnama : ਅੱਜ ਦਾ ਹੁਕਮਨਾਮਾ (06-07-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ first appeared on National News Times.

]]>
https://nationalnewstimes.com/?feed=rss2&p=652 0
Today’s Hukamnama : ਅੱਜ ਦਾ ਹੁਕਮਨਾਮਾ (03-07-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ https://nationalnewstimes.com/?p=645 https://nationalnewstimes.com/?p=645#respond Fri, 03 Jul 2026 01:09:31 +0000 https://nationalnewstimes.com/?p=645 POSTED BY JASWINDER DUHRA AMRIT VELE DA HUKAMNAMA SRI DARBAR SAHIB, SRI AMRITSAR, ANG 601, 03-JULY.-2026 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ…

The post Today’s Hukamnama : ਅੱਜ ਦਾ ਹੁਕਮਨਾਮਾ (03-07-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ first appeared on National News Times.

]]>

AMRIT VELE DA HUKAMNAMA SRI DARBAR SAHIB, SRI AMRITSAR, ANG 601, 03-JULY.-2026

ਸੋਰਠਿ ਮਹਲਾ ੩ ॥

ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

सोरठि महला ३ ॥

हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥ हम सबदि मुए सबदि मारि जीवाले भाई सबदे ही मुकति पाई ॥ सबदे मनु तनु निरमलु होआ हरि वसिआ मनि आई ॥ सबदु गुर दाता जितु मनु राता हरि सिउ रहिआ समाई ॥२॥ सबदु न जाणहि से अंने बोले से कितु आए संसारा ॥ हरि रसु न पाइआ बिरथा जनमु गवाइआ जमहि वारो वारा ॥ बिसटा के कीड़े बिसटा माहि समाणे मनमुख मुगध गुबारा ॥३॥ आपे करि वेखै मारगि लाए भाई तिसु बिनु अवरु न कोई ॥ जो धुरि लिखिआ सु कोइ न मेटै भाई करता करे सु होई ॥ नानक नामु वसिआ मन अंतरि भाई अवरु न दूजा कोई ॥४॥४॥

Sorat’h, Third Mehl: Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. ||1|| Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. ||Pause|| . I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. . The Guru is the Giver of the Shabad; my mind is imbued with it, and I remain absorbed in the Lord. ||2|| . Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. ||3|| The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. ||4||4||

ਪਦਅਰਥ: ਸਾਲਾਹੀ = ਸਲਾਹੀਂ, ਮੈਂ ਸਾਲਾਹੁੰਦਾ ਰਹਾਂ। ਜਿਚਰੁ = ਜਿਤਨਾ ਚਿਰ। ਘਟ ਅੰਤਰਿ = ਸਰੀਰ ਵਿਚ। ਸਾਸਾ = ਸਾਹ, ਜਿੰਦ। ਜਾਣਉ = ਜਾਣਉਂ, ਮੈਂ ਜਾਣਦਾ ਹਾਂ। ਮੁਗਧ = ਮੂਰਖ। ਸੇ = ਸਾਂ।੧। ਬੁਝਾਈ = ਸਮਝ। ਵਿਟਹੁ = ਤੋਂ। ਬਲਿ ਜਾਈ = ਬਲਿ ਜਾਈ, ਮੈਂ ਸਦਕੇ ਜਾਂਦਾ ਹਾਂ।ਰਹਾਉ। ਮੁਏ = (ਵਿਕਾਰਾਂ ਵਲੋਂ) ਮਰ ਸਕਦੇ ਹਾਂ। ਜੀਵਾਲੇ = ਆਤਮਕ ਜੀਵਨ ਦੇਂਦਾ ਹੈ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਆਈ = ਆਇ, ਆ ਕੇ। ਦਾਤਾ = ਨਾਮ ਦੀ ਦਾਤਿ ਦੇਣ ਵਾਲਾ। ਜਿਤੁ = ਜਿਸ ਵਿਚ।੨। ਸੇ = ਉਹ ਬੰਦੇ। ਕਿਤੁ = ਕਾਹਦੇ ਲਈ? ਵਾਰੋ ਵਾਰਾ = ਮੁੜ ਮੁੜ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਗੁਬਾਰਾ = ਹਨੇਰਾ।੩। ਆਪੇ = ਆਪ ਹੀ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲਦਾ ਹੈ। ਧੁਰਿ = ਧੁਰ ਦਰਗਾਹ ਤੋਂ। ਕਰਤਾ = ਕਰਤਾਰ।੪।

ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

अर्थ: हे प्रभू जी! तू स्वयं ही (अपना नाम जपने की मुझे) समझ दे। हे प्रभू! मैं तुझसे सदके जाऊँ, मैं तेरे से कुर्बान जाऊँ। रहाउ । हे प्यारे प्रभू जी! (मेहर कर) जब तक मेरे शरीर में प्राण है, मैं सदा तेरी सिफत सालाह करता रहूँ। हे मालिक प्रभू! जब तू मुझे एक पल भर एक छिन भर बिसरता है, तो मैं (मेरे लिए जैसे) पचास साल बीत गए समझता हूँ। हे भाई! हम सदा से ही मूर्ख अंजान चले आ रहे थे, गुरू के शबद की बरकति से (हमारे अंदर आत्मिक जीवन का) प्रकाश हो गया है।1। हे भाई! हम (जीव) गुरू के शबद के द्वारा (विकारों से) मर सकते हैं, शबद के द्वारा ही (विकारों को) मार के (गुरू) आत्मिक जीवन देता है, गुरू के शबद में जुड़ने से ही विकारों से मुक्ति मिलती है। गुरू के शबद से मन पवित्र होता है, और परमात्मा मन में आ बसता है। हे भाई! गुरू का शबद (ही नाम की दाति) देने वाला है, जब शबद में मन रंगा जाता है तो परमात्मा में लीन हो जाता है।2। हे भाई! जो मनुष्य गुरू के शबद के साथ सांझ नहीं डालते वह (माया के मोह में आत्मिक जीवन की ओर से) अंधे-बहरे हुए रहते हैं, संसार में आ के भी वे कुछ नहीं कमाते। उन्हें प्रभू के नाम का स्वाद नहीं आता, वे अपना जीवन व्यर्थ गवा जाते हैं, वे बार-बार पैदा होते मरते रहते हैं। जैसे गंदगी के कीड़े गंदगी में ही टिके रहते हैं।, वैसे ही अपने मन के पीछे चलने वाले मूर्ख मनुष्य (अज्ञानता के) अंधकार में ही (मस्त रहते हैं)।3। पर, हे भाई! (जीवों के भी क्या वश?) प्रभू खुद ही (जीवों को) पैदा करके संभाल करता है, खुद ही (जीवन के सही) रास्ते पर डालता है, उस प्रभू के बिना और कोई नहीं (जो जीवों को रास्ता बता सके)। हे भाई! करतार जो कुछ करता है वही होता है, धुर दरगाह से (जीवों के माथे पर लेख) लिख देता है, उसे कोई और मिटा नहीं सकता। हे नानक! (कह–) हे भाई! (उस प्रभू की मेहर से ही उसका) नाम (मनुष्य के) मन में बस सकता है, कोई और ये दाति देने के काबिल नहीं है।4।4।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

The post Today’s Hukamnama : ਅੱਜ ਦਾ ਹੁਕਮਨਾਮਾ (03-07-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ first appeared on National News Times.

]]>
https://nationalnewstimes.com/?feed=rss2&p=645 0
Today’s Hukamnama : ਅੱਜ ਦਾ ਹੁਕਮਨਾਮਾ (24-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ https://nationalnewstimes.com/?p=632 https://nationalnewstimes.com/?p=632#respond Wed, 24 Jun 2026 01:01:51 +0000 https://nationalnewstimes.com/?p=632 AMRITVELE DA HUKAMNAMA SRI DARBAR SAHIB, SRI AMRITSAR, ANG (708), 24-Jun-2026 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ…

The post Today’s Hukamnama : ਅੱਜ ਦਾ ਹੁਕਮਨਾਮਾ (24-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ first appeared on National News Times.

]]>

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

सलोक ॥ राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥ पउड़ी ॥ चलदिआ नालि न चलै सो किउ संजीऐ ॥ तिस का कहु किआ जतनु जिस ते वंजीऐ ॥ हरि बिसरिऐ किउ त्रिपतावै ना मनु रंजीऐ ॥ प्रभू छोडि अन लागै नरकि समंजीऐ ॥ होहु क्रिपाल दइआल नानक भउ भंजीऐ ॥१०॥

Shalok

Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak Ji, but without the Lord, nothing shall go along with him in the end. ||1|| Beholding the bitter melon, he is deceived, since it appears so pretty But it is not worth even a shell, O Nanak Ji; the riches of Maya will not go along with anyone. ||2|| Pauree: It shall not go along with you when you depart – why do you bother to collect it ? Tell me, why do you try so hard to acquire that which you must leave behind in the end ? Forgetting the Lord, how can you be satisfied ? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. ||10||

ਪਦਅਰਥ: ਕਪਟੰ = ਛਲ। ਗਰਬਤਹ = ਮਾਣ। ਸੰਚੰਤਿ = ਇਕੱਠੀ ਕਰਦੇ ਹਨ। ਬਿਖਿਆ = ਮਾਇਆ। ਛਿਦ੍ਰ = ਐਬ, ਦੋਸ।੧। ਪੇਖੰਦੜੋ = ਵੇਖਣ ਨੂੰ। ਦਿਸਮੁ = ਮੈਨੂੰ ਦਿੱਸਿਆ। ਅਢੁ = ਅੱਧੀ ਕੌਡੀ। ਨ ਜੁਲਈ = ਨਹੀਂ ਜਾਂਦੀ। ਸੰਜੀਐ = ਇਕੱਠੀ ਕਰੀਏ। ਤਿਸ ਕਾ = ਉਸ ਦੀ ਖ਼ਾਤਰ। ਜਿਸ ਤੇ = ਜਿਸ ਤੋਂ। ਵੰਜੀਐ = ਵਾਂਜੇ ਜਾਣਾ ਹੈ, ਵਿਛੁੜ ਜਾਣਾ ਹੈ। ਕਿਉ ਤ੍ਰਿਪਤਾਵੈ = ਰੱਜ ਨਹੀਂ ਸਕਦਾ। ਰੰਜੀਐ = ਪ੍ਰਸੰਨ ਹੁੰਦਾ। ਅਨ = ਹੋਰ ਪਾਸੇ। ਨਰਕਿ = ਨਰਕ ਵਿਚ। ਸਮੰਜੀਐ = ਸਮਾਈਦਾ ਹੈ। ਨਾਨਕ ਭਉ = ਨਾਨਕ ਦਾ ਸਹਿਮ। ਭੰਜੀਐ = ਨਾਸ ਕਰ।

ਅਰਥ: ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥

अर्थ: गुरू नानक जी कहते हैं, हे नानक जी! यह राज रूप धन और (ऊँची) कुल का अभिमान-सब छल-रूप है। जीव छल कर के दूसरों पर दोष लगा लगा कर (कई तरीकों से) माया जोड़ते हैं, परन्तु प्रभू के नाम के बिना कोई भी वस्तु यहाँ से साथ नहीं जाती ॥१॥ तुम्मा देखने में तो मुझे सुंदर दिखा। क्या यह ऊकाई लग गई ? इस का तो आधी कोडी भी मुल्य नहीं मिलता। हे नानक जी! (यही हाल माया का है, जीव के लिए तो यह भी कोड़ी मुल्य की नहीं होती क्योंकि यहाँ से चलने के समय) यह माया जीव के साथ नहीं जाती ॥२॥ उस माया को इकट्ठी करने का क्या लाभ, जो (जगत से चलने समय) साथ नहीं जाती, जिस से आखिर विछुड़ ही जाना है, उस की खातिर बताओ क्या यत्न करना हुआ ? प्रभू को भुला हुआ​ (बहुती माया से) तृप्त भी नहीं और ना ही मन प्रसन्न होता है। परमात्मा को छोड़ कर अगर मन अन्य जगह लगाया तो नर्क में समाता है। गुरू नानक जी कहते हैं, हे प्रभू! कृपा कर, दया कर, नानक का सहम दूर कर दे ॥१०॥

www.facebook.com/GurbaniThoughtOfTheDay

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

The post Today’s Hukamnama : ਅੱਜ ਦਾ ਹੁਕਮਨਾਮਾ (24-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ first appeared on National News Times.

]]>
https://nationalnewstimes.com/?feed=rss2&p=632 0
Today’s Hukamnama : ਅੱਜ ਦਾ ਹੁਕਮਨਾਮਾ (23-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ https://nationalnewstimes.com/?p=624 https://nationalnewstimes.com/?p=624#respond Tue, 23 Jun 2026 01:20:11 +0000 https://nationalnewstimes.com/?p=624 AMRIT VELE DA HUKAMNAMA SRI DARBAR SAHIB, SRI AMRITSAR, ANG 794, 23-JUNE.-2026 ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ…

The post Today’s Hukamnama : ਅੱਜ ਦਾ ਹੁਕਮਨਾਮਾ (23-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ first appeared on National News Times.

]]>

AMRIT VELE DA HUKAMNAMA SRI DARBAR SAHIB, SRI AMRITSAR, ANG 794, 23-JUNE.-2026

ੴ ਸਤਿਗੁਰ ਪ੍ਰਸਾਦਿ ॥

ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥

ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥

ੴ सतिगुर प्रसादि ॥

रागु सूही बाणी सेख फरीद जी की ॥

तपि तपि लुहि लुहि हाथ मरोरउ ॥ बावलि होई सो सहु लोरउ ॥ तै सहि मन महि कीआ रोसु ॥ मुझु अवगन सह नाही दोसु ॥१॥ तै साहिब की मै सार न जानी ॥ जोबनु खोइ पाछै पछुतानी ॥१॥ रहाउ ॥ काली कोइल तू कित गुन काली ॥ अपने प्रीतम के हउ बिरहै जाली ॥ पिरहि बिहून कतहि सुखु पाए ॥ जा होइ क्रिपालु ता प्रभू मिलाए ॥२॥

One Universal Creator God. By The Grace Of The True Guru: Raag Soohee, The Word Of Shaykh Fareed Jee: Burning and burning, writhing in pain, I wring my hands. I have gone insane, seeking my Husband Lord. O my Husband Lord, You are angry with me in Your Mind. The fault is with me, and not with my Husband Lord. ||1|| O my Lord and Master, I do not know Your excellence and worth. Having wasted my youth, now I come to regret and repent. ||1||Pause|| O black bird, what qualities have made you black? I have been burnt by separation from my Beloved”. Without her Husband Lord, how can the soul-bride ever find peace? When He becomes merciful, then God unites us with Himself. ||2||

ਤਪਿ ਤਪਿ = ਖਪ ਖਪ ਕੇ , ਦੁਖੀ ਹੋ ਹੋ ਕੇ। ਲੁਹਿ ਲੁਹਿ = ਲੁੱਛ ਲੁੱਛ ਕੇ, ਤੜਪ ਤੜਪ ਕੇ। ਹਾਥ ਮਰੋਰਉ = ਮੈਂ ਹੱਥ ਮਲਦੀ ਹਾਂ, ਮੈਂ ਪਛੁਤਾਉਂਦੀ ਹਾਂ।

ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਬਾਵਲਿ = ਕਮਲੀ, ਝੱਲੀ। ਲੋਰਉ = ਮੈਂ ਲੱਭਦੀ ਹਾਂ। ਸਹਿ = ਸਹ ਨੇ, ਖਸਮ ਨੇ। ਰੋਸੁ = ਗੁੱਸਾ। ਸਹ = ਖਸਮ ਦਾ ॥੧॥ ਸਾਰ = ਕਦਰ। ਖੋਇ = ਗਵਾ ਕੇ ॥੧॥ ਕਿਤ ਗੁਨ = ਕਿਨ੍ਹਾਂ ਗੁਣਾਂ ਦੇ ਕਾਰਨ। ਹਉ = ਮੈਂ। ਬਿਰਹੈ = ਵਿਛੋੜੇ ਵਿਚ। ਜਾਲੀ = ਸਾੜੀ।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਰਾਗ ਸੂਹੀ ਵਿੱਚ ਸ਼ੇਖ ਫਰੀਦ ਜੀ ਦੀ ਬਾਣੀ। ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ। ਹੇ ਖਸਮ-ਪ੍ਰਭੂ! ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ। ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ ॥੧॥ ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ। ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ ॥੧॥ ਰਹਾਉ॥ (ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ-) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ? (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ। (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ? (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ ॥੨॥

अकाल पुरख है और सतगुरु की कृपा द्वारा मिलता है। सूही में शेख फरीद जी की बाणी। बड़ी दुखी हो कर बड़ी तड़प के मैं अब साथ मल रही हूँ, और कमली हो कर मैं अब उस खसम प्रभु को खोज रही हूँ। हे खसम-प्रभु! तभी तूने अपने मन में मेरे से रोस किया। तेरा कोई दोष (मेरी इस बुरी हालत बारे) नहीं है, मेरे में ही थे॥1॥ हे मेरे मालिक मैंने तेरी कदर न जानी। जवानी का समय गँवा कर अब में पछ्ता रही हूँ॥1॥रहाउ॥ (अब मैं काली कोयल से पूछती फिर रही हूँ) हे काली कोयल! मैं तो अपने कर्मों की मारी दुखी हूँ ही) तुन भी क्यों काली (हो गयी) है? (कोयल भी यही उत्तर देती है ) मुझे मेरे प्रीतम के विछोडे ने जला दिया है। (ठीक है) खसम से बिछुड़ कर कोई सुख पा सकती है? (पर जीव स्त्री के बस की बात नहीं) जब प्रभु आप मेहरबान होता है तो आप ही मिला देता है॥2॥

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

The post Today’s Hukamnama : ਅੱਜ ਦਾ ਹੁਕਮਨਾਮਾ (23-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ first appeared on National News Times.

]]>
https://nationalnewstimes.com/?feed=rss2&p=624 0
Today’s Hukamnama : ਅੱਜ ਦਾ ਹੁਕਮਨਾਮਾ (20-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ https://nationalnewstimes.com/?p=610 https://nationalnewstimes.com/?p=610#respond Sat, 20 Jun 2026 01:49:04 +0000 https://nationalnewstimes.com/?p=610 AMRITVELE DA HUKAMNAMA SRI DARBAR SAHIB SRI AMRITSAR, ANG 604, 20-Jun-2026 ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥…

The post Today’s Hukamnama : ਅੱਜ ਦਾ ਹੁਕਮਨਾਮਾ (20-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ first appeared on National News Times.

]]>

AMRITVELE DA HUKAMNAMA SRI DARBAR SAHIB SRI AMRITSAR, ANG 604, 20-Jun-2026

ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥

सोरठि महला ४ घरु १ ੴ सतिगुर प्रसादि ॥ आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अंम्रितु अगम अथाह ॥ रहाउ ॥ आपे सुणि सभ वेखदा पिआरा मुखि बोले आपि मुहाहु ॥ आपे उझड़ि पाइदा पिआरा आपि विखाले राहु ॥ आपे ही सभु आपि है पिआरा आपे वेपरवाहु ॥२॥ आपे आपि उपाइदा पिआरा सिरि आपे धंधड़ै लाहु ॥ आपि कराए साखती पिआरा आपि मारे मरि जाहु ॥ आपे पतणु पातणी पिआरा आपे पारि लंघाहु ॥३॥ आपे सागरु बोहिथा पिआरा गुरु खेवटु आपि चलाहु ॥ आपे ही चड़ि लंघदा पिआरा करि चोज वेखै पातिसाहु ॥ आपे आपि दइआलु है पिआरा जन नानक बखसि मिलाहु ॥४॥१॥

Sorat’h, Fourth Mehl, First House: One Universal Creator God. By The Grace Of The True Guru: My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. ||1|| O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. ||Pause|| The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. ||2|| The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. ||3|| The Beloved Himself is the ocean, and the boat; He Himself is the Guru, the boatman who steers it . The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. ||4||1||

ਪਦਅਰਥ:- ਆਪੇ—ਆਪ ਹੀ। ਵਰਤਦਾ—(ਹਰ ਥਾਂ) ਮੌਜੂਦ ਹੈ। ਅਪਾਹੁ—ਅ-ਪਾਹੁ, ਪਾਹ ਤੋਂ ਰਹਿਤ, ਨਿਰਲੇਪ। ਸਾਚਾ—ਸਦਾ ਕਾਇਮ ਰਹਿਣ ਵਾਲਾ। ਸਾਹੁ—ਸ਼ਾਹੂਕਾਰ, ਵਣਜਾਰਿਆਂ ਨੂੰ ਰਾਸਿ ਦੇਣ ਵਾਲਾ। ਸਚੁ—ਸਦਾ-ਥਿਰ। ਵੇਸਾਹੁ—ਰਾਸਿ-ਪੂੰਜੀ, ਸਰਮਾਇਆ।1। ਮਨ—ਹੇ ਮਨ! ਸਲਾਹ—ਸਿਫ਼ਤਿ-ਸਾਲਾਹ। ਤੇ—ਤੋਂ, ਦੀ ਰਾਹੀਂ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ। ਅਗਮ—ਅਪਹੁੰਚ। ਅਥਾਹ—ਜਿਸ ਦੀ ਹੋਂਦ ਦੀ ਡੂੰਘਾਈ ਨਹੀਂ ਲੱਭੀ ਜਾ ਸਕਦੀ। ਰਹਾਉ। ਸੁਣਿ—ਸੁਣ ਕੇ। ਵੇਖਦਾ—ਸੰਭਾਲ ਕਰਦਾ ਹੈ। ਮੁਖਿ—ਮੂੰਹ ਤੋਂ। ਮੁਹਾਹੁ—ਮੋਹ ਲੈਣ ਵਾਲਾ ਬੋਲ, ਮਿੱਠਾ ਬੋਲ। ਉਝੜਿ—ਗ਼ਲਤ ਰਸਤੇ ਤੇ। ਸਭੁ—ਹਰ ਥਾਂ।2। ਸਿਰਿ—ਸਿਰਿ ਸਿਰਿ, ਹਰੇਕ ਦੇ ਸਿਰ ਉਤੇ। ਧੰਧੜੈ—ਧੰਧੇ ਵਿਚ। ਲਾਹੁ—ਲਾਂਦਾ ਹੈ। ਸਾਖਤੀ—ਬਣਤਰ, ਰਚਨਾ। ਮਰਿ ਜਾਹੁ—ਮਰ ਜਾਂਦਾ ਹੈ। ਪਾਤਣੀ—ਪੱਤਣ ਦਾ ਮਲਾਹ।3। ਸਾਗਰੁ—ਸਮੁੰਦਰ। ਬੋਹਿਥਾ—ਜਹਾਜ਼। ਖੇਵਟੁ—ਮਲਾਹ। ਚੜਿ—(ਜਹਾਜ਼ ਵਿਚ) ਚੜ੍ਹ ਕੇ। ਚੋਜ—ਕੌਤਕ-ਤਮਾਸ਼ੇ। ਕਰਿ—ਕਰ ਕੇ। ਬਖਸਿ—ਬਖ਼ਸ਼ਸ਼ ਕਰ ਕੇ, ਦਇਆ ਕਰ ਕੇ।4।

ਅਰਥ:- ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।1। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।2। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।3। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।4।1।

अर्थ :-हे (मेरे) मन ! सदा परमात्मा का नाम सुमिरन कर, सिफ़त-सालाह करा कर । (हे भाई !) गुरु की कृपा के साथ ही वह प्यारा भगवान मिल सकता है, जो आत्मिक जीवन देने वाला है, जो अपहुँच है, और, जो बहुत गहरा है ।रहाउ । हे भाई ! भगवान आप ही हर जगह मौजूद है (व्यापक होते हुए भी) भगवान आप ही निरलेप (भी) है । जगत-वणजारा भगवान आप ही है (जगत-बंजारे को रासि-पूँजी देने वाला भी) सदा कायम रहने वाला भगवान आप ही साहूकार है । भगवान आप ही वणज है, आप ही व्यापार करने वाला है, आप सदा-थिर रहने वाला सरमाया है ।1 । हे भाई ! भगवान आप ही (जीवों की अरदास) सुन के सब की संभाल करता है, आप ही मुक्ख से (जीवों को ढाढस देने के लिए) मीठा बोल बोलता है । प्यारा भगवान आप ही (जीवों को) कुराहे ड़ाल देता है, आप ही (जिंदगी का सही) मार्ग दिखाता है । हे भाई ! हर जगह भगवान आप ही आप है, (इतने खलजगन का स्वामी होता हुआ) भगवान बे-परवाह रहता है ।2 । हे भाई ! भगवान आप ही (सब जीवों को) पैदा करता है, आप ही हरेक जीव को माया के आहर में लगाए रखता है, भगवान आप ही (जीवों की) बणतर बनाता है, आप ही मारता है, (तो उस का पैदा किया जीव) मर जाता है । भगवान आप ही (संसार-नदी पर) पतण है, आप ही मलाह है, आप ही (जीवों को) पार निकालता है ।3 । हे भाई ! भगवान आप ही (संसार-) समुंद्र है, आप ही जहाज है, आप ही गुरु-मलाह हो के जहाज को चलाता है । भगवान आप ही (जहाज में) चड़ के पार निकलता है । भगवान-पातिशाह कौतक-तमाशे कर के आप ही (इतना तमाशों को) देख रहा है । गुरु नानक जी कहते हैं, हे नानक ! (बोल-) भगवान आप ही (सदा) दया का सोमा है, आप ही बख्शश कर के (अपने पैदा किये जीवों को अपने साथ) मिला लेता है ।4 ।1 ।

( Waheguru Ji Ka Khalsa, Waheguru Ji Ki Fateh )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

The post Today’s Hukamnama : ਅੱਜ ਦਾ ਹੁਕਮਨਾਮਾ (20-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ first appeared on National News Times.

]]>
https://nationalnewstimes.com/?feed=rss2&p=610 0
Today’s Hukamnama : ਅੱਜ ਦਾ ਹੁਕਮਨਾਮਾ (19-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ https://nationalnewstimes.com/?p=607 https://nationalnewstimes.com/?p=607#respond Fri, 19 Jun 2026 01:19:38 +0000 https://nationalnewstimes.com/?p=607 Amrit vele da Hukamnama Sri Darbar Sahib, Sri Amritsar, Ang 597, 19-June.-2026 ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ…

The post Today’s Hukamnama : ਅੱਜ ਦਾ ਹੁਕਮਨਾਮਾ (19-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ first appeared on National News Times.

]]>

Amrit vele da Hukamnama Sri Darbar Sahib, Sri Amritsar, Ang 597, 19-June.-2026

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

सोरठि महला १ ॥ तू प्रभ दाता दानि मति पूरा हम थारे भेखारी जीउ ॥ मै किआ मागउ किछु थिरु न रहाई हरि दीजै नामु पिआरी जीउ ॥१॥ घटि घटि रवि रहिआ बनवारी ॥ जलि थलि महीअलि गुपतो वरतै गुर सबदी देखि निहारी जीउ ॥ रहाउ ॥ मरत पइआल अकासु दिखाइओ गुरि सतिगुरि किरपा धारी जीउ ॥ सो ब्रहमु अजोनी है भी होनी घट भीतरि देखु मुरारी जीउ ॥२॥ जनम मरन कउ इहु जगु बपुड़ो इनि दूजै भगति विसारी जीउ ॥ सतिगुरु मिलै त गुरमति पाईऐ साकत बाजी हारी जीउ ॥३॥ सतिगुर बंधन तोड़ि निरारे बहुड़ि न गरभ मझारी जीउ ॥ नानक गिआन रतनु परगासिआ हरि मनि वसिआ निरंकारी जीउ ॥४॥८॥

Sorat’h, First Mehl: You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. ||1|| In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru’s Shabad, He is revealed. ||Pause|| In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. ||2|| This wretched world is caught in birth and death; in the love of duality, it has forgotten devotional worship of the Lord. Meeting the True Guru, the Guru’s Teachings are obtained; the faithless cynic loses the game of life. ||3|| Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. ||4||8||

ਪਦਅਰਥ:- ਪ੍ਰਭ—ਹੇ ਪ੍ਰਭੂ! ਦਾਨਿ—ਦਾਨ (ਦੇਣ) ਵਿਚ। ਮਤਿ ਪੂਰਾ—ਮਤਿ ਦਾ ਪੂਰਾ, ਕਦੇ ਨਾਹ ਖੁੰਝਣ ਵਾਲਾ। ਥਾਰੇ—ਤੇਰੇ। ਭੇਖਾਰੀ—ਮੰਗਤੇ। ਮਾਗਉ—ਮੈਂ ਮੰਗਾਂ। ਥਿਰੁ—ਸਦਾ ਟਿਕੇ ਰਹਿਣ ਵਾਲਾ। ਨ ਰਹਾਈ—ਨ ਰਹੈ, ਨਹੀਂ ਰਹਿੰਦਾ। ਹਰਿ—ਹੇ ਹਰੀ! ਪਿਆਰੀ—ਮੈਂ ਪਿਆਰ ਕਰਾਂ।1। ਰਵਿ ਰਹਿਆ—ਵਿਆਪਕ ਹੋ ਰਿਹਾ ਹੈ। ਬਨਵਾਰੀ—ਪਰਮਾਤਮਾ। ਮਹੀਅਲਿ—ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ। ਦੇਖਿ ਨਿਹਾਰੀ—ਦੇਖਿ ਨਿਹਾਰਿ, ਚੰਗੀ ਤਰ੍ਹਾਂ ਵੇਖ। ਰਹਾਉ। ਮਰਤ—ਮਾਤ ਲੋਕ, ਇਹ ਧਰਤੀ। ਪਇਆਲ—ਪਾਤਾਲ। ਗੁਰਿ—ਗੁਰੂ ਨੇ। ਸਤਿਗੁਰਿ—ਸਤਿਗੁਰ ਨੇ। ਹੈ ਭੀ—ਹੁਣ ਭੀ ਮੌਜੂਦ ਹੈ। ਹੋਨੀ—ਅਗਾਂਹ ਨੂੰ ਭੀ ਮੌਜੂਦ ਰਹੇਗਾ।2। ਬਪੁੜੋ—ਵਿਚਾਰਾ। ਇਨਿ—ਇਸ (ਜਗਤ) ਨੇ। ਦੂਜੈ—ਦੂਜੇ (ਮੋਹ) ਵਿਚ (ਫਸ ਕੇ)। ਸਾਕਤ—ਸਾਕਤਾਂ ਨੇ, ਮਾਇਆ-ਵੇੜ੍ਹੇ ਬੰਦਿਆਂ ਨੇ।3। ਸਤਿਗੁਰ—ਹੇ ਸਤਿਗੁਰ! ਤੋੜਿ—ਤੋੜ ਕੇ। ਨਿਰਾਰੇ—ਨਿਰਾਲੇ, ਨਿਰਲੇਪ। ਬਹੁੜਿ—ਮੁੜ। ਮਝਾਰੀ—ਵਿਚ। ਨਾਨਕ—ਹੇ ਨਾਨਕ! ਪਰਗਾਸਿਆ—ਚਮਕਿਆ, ਰੌਸ਼ਨ ਹੋਇਆ। ਮਨਿ—ਮਨ ਵਿਚ।4।

ਅਰਥ:- ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀਂ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।1। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ। ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।2। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।3। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।4।8।

अर्थ :-हे भगवान जी ! तूँ हमे सब पदार्थ देने वाला हैं, दातें देने में तूँ कभी झिझकता नहीं, हम तेरे (दर के) भिखारी हैं । मैं तेरे से कौन सी शै मांगू ? कोई शै सदा टिकी रहने वाली नहीं। (हूँ, तेरा नाम सदा-थिर रहने वाला है) हे हरि ! मुझे अपना नाम देह, मैं तेरे नाम को प्यार करू।1। परमात्मा हरेक शरीर में व्यापक है। पानी में धरती में, धरती के ऊपर आकाश में हर जगह मौजूद है पर छुपा हुआ है। (हे मन !) गुरु के शब्द के द्वारा उस को देख।रहाउ। (हे भाई ! जिस मनुख के ऊपर) गुरु ने सतिगुरु ने कृपा की उस को उस ने धरती आकाश पाताल (सारा जगत परमात्मा की अस्तित्व के साथ भरपूर) दिखा दिया। वह परमात्मा जूनों में नहीं आता, अब भी मौजूद है आगे को मौजूद रहेगा, (हे भाई !) उस भगवान को तूँ अपने हृदय में (बसता) देख।2। यह भाग-हीण जगत जन्म मरन का गेड़ सहेड़ बैठा है क्योंकि इस ने माया के मोह में पड़ के परमात्मा की भक्ति भुला दी है। अगर सतिगुरु मिल जाए तो गुरु के उपदेश पर चलने से (भगवान की भक्ति) प्राप्त होती है, पर माया मे फँसे जीव (भक्ति से दूर हो कर मनुष्य जन्म की) बाजी हार जाते हैं।3। हे सतिगुरु ! माया के बंधन तोड़ के जिन मनुष्यो को तूँ माया से निरलेप कर देता हैं, वह फिर जन्म मरन के चक्र में नहीं पड़ता। हे नानक ! (गुरु की कृपा के साथ जिन के अंदर परमात्मा के) ज्ञान का रतन चमक पड़ता है, उन के मन में हरि निरंकार (आप) आ बसता है।4 8।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

The post Today’s Hukamnama : ਅੱਜ ਦਾ ਹੁਕਮਨਾਮਾ (19-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ first appeared on National News Times.

]]>
https://nationalnewstimes.com/?feed=rss2&p=607 0
Today’s Hukamnama : ਅੱਜ ਦਾ ਹੁਕਮਨਾਮਾ (18-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ https://nationalnewstimes.com/?p=603 https://nationalnewstimes.com/?p=603#respond Thu, 18 Jun 2026 02:25:42 +0000 https://nationalnewstimes.com/?p=603 Today’s Hukamnama from Sri Darbar Sahib, Sri Amritsar ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ सूही महला ५ ॥ गुर कै बचनि रिदै धिआनु धारी ॥ रसना जापु जपउ बनवारी ॥१॥ सफल मूरति दरसन बलिहारी ॥ चरण…

The post Today’s Hukamnama : ਅੱਜ ਦਾ ਹੁਕਮਨਾਮਾ (18-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ first appeared on National News Times.

]]>
Today’s Hukamnama from Sri Darbar Sahib, Sri Amritsar

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

सूही महला ५ ॥

गुर कै बचनि रिदै धिआनु धारी ॥ रसना जापु जपउ बनवारी ॥१॥ सफल मूरति दरसन बलिहारी ॥ चरण कमल मन प्राण अधारी ॥१॥ रहाउ ॥ साधसंगि जनम मरण निवारी ॥ अम्रित कथा सुणि करन अधारी ॥२॥ काम क्रोध लोभ मोह तजारी ॥ द्रिड़ु नाम दानु इसनानु सुचारी ॥३॥ कहु नानक इहु ततु बीचारी ॥ राम नाम जपि पारि उतारी ॥४॥१२॥१८॥

Soohee, Fifth Mehl: Within my heart, I meditate on the Word of the Guru’s Teachings. With my tongue, I chant the Chant of the Lord. ||1|| The image of His vision is fruitful; I am a sacrifice to it. His Lotus Feet are the Support of the mind, the Support of the very breath of life. ||1||Pause|| In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. ||2|| I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. ||3|| Says Nanak, I have contemplated this essence of reality;

chanting the Name of the Lord, I am carried across. ||4||12||18||

ਪਦਅਰਥ: ਕੈ ਬਚਨਿ = ਦੇ ਬਚਨ ਦੀ ਰਾਹੀਂ। ਰਿਦੈ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਧਾਰਦਾ ਹਾਂ। ਰਸਨਾ = ਜੀਭ (ਨਾਲ) । ਜਪਉ = ਜਪਉਂ, ਮੈਂ ਜਪਦਾ ਹਾਂ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ।੧।

ਮੂਰਤਿ = ਹਸਤੀ, ਹੋਂਦ, ਸਰੂਪ। ਸਫਲ ਮੂਰਤਿ = (ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀ = ਸਦਕੇ। ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀ = ਆਸਰਾ ਬਣਾਂਦਾ ਹਾਂ।੧।ਰਹਾਉ।ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਨਿਵਾਰੀ = ਨਿਵਾਰੀਂ, ਮੈਂ ਦੂਰ ਕਰਦਾ ਹਾਂ। ਅੰਮ੍ਰਿਤ ਕਥਾ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ। ਕਰਨ ਅਧਾਰੀ = ਕੰਨਾਂ ਨੂੰ ਆਸਰਾ ਦੇਂਦਾ ਹਾਂ।੨।ਤਜਾਰੀ = ਤਿਆਗਦਾ ਹਾਂ। ਦ੍ਰਿੜੁ = (ਹਿਰਦੇ ਵਿਚ) ਪੱਕਾ ਟਿਕਾਣਾ। ਦਾਨੁ = ਦੂਜਿਆਂ ਦੀ ਸੇਵਾ। ਇਸਨਾਨੁ = ਪਵਿਤ੍ਰ ਆਚਰਨ। ਸੁਚਾਰੀ = ਚੰਗੀ ਜੀਵਨ = ਮਰਯਾਦਾ।੩।ਨਾਨਕ = ਹੇ ਨਾਨਕ! ਤਤੁ = ਨਿਚੋੜ, ਅਸਲੀਅਤ। ਜਪਿ = ਜਪ ਕੇ। ਉਤਾਰੀ = ਉਤਾਰਿ, ਲੰਘਾ।੪।

ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।

अर्थ: हे भाई! गुरू की हस्ती मानस जन्म का फल देने वाली है। मैं (गुरू के) दर्शनों से सदके जाता हूँ। गुरू के कोमल चरणों को मैं अपने मन का जिंद का आसरा बनाता हूँ।1। रहाउ।

हे भाई! गुरू के शबद के द्वारा मैं अपने दिल में परमात्मा का ध्यान धरता हूँ, और अपनी जीभ से परमात्मा (के नाम) का जाप जपता हूँ।1।हे भाई! गुरू की संगति में (रह के) मैंने जनम-मरण का चक्कर समाप्त कर लिया है, और आत्मिक जीवन देने वाली सिफत सालाह कानों से सुन कर (इस को मैं अपने जीवन का) आसरा बना रहा हूँ।2।हे भाई! (गुरू की बरकति से) मैंने काम-क्रोध-लोभ-मोह (आदि) को त्याग दिया है। हृदय में प्रभू-नाम को पक्का करके, दूसरों की सेवा करनी, आचरण को पवित्र रखना- ये मैंने अपना सदाचार (जीवन-मर्यादा) बना लिया है।3।हे नानक! कह– (हे भाई! तू भी) ये अस्लियत अपने मन में बसा ले, और गुरू के माध्यम से परमात्मा का नाम जप के (अपने आप को संसार-समुंद्र से) पार लंघा ले।4।12।18।

The post Today’s Hukamnama : ਅੱਜ ਦਾ ਹੁਕਮਨਾਮਾ (18-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ first appeared on National News Times.

]]>
https://nationalnewstimes.com/?feed=rss2&p=603 0