
ਨਾਭਾ- (nationalnewstimes) ਕਾਮਨਵੈਲਥ ਗੇਮਾਂ 2022 ਵਿਚ ਨਾਭਾ ਬਲਾਕ ਦੇ ਪਿੰਡ ਮੈਹਸ ਦੀ ਰਹਿਣ ਵਾਲੀ ਹਰਜਿੰਦਰ ਕੌਰ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੈ ਜਿੱਥੇ ਕੁਝ ਦਿਨ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌਡ਼ੇਮਾਜਰਾ ਵੱਲੋਂ ਵਧਾਈ ਦਿੱਤੀ ਗਈ ਸੀ ਤੇ ਅੱਜ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਵੱਲੋਂ ਵੀ ਹਰਜਿੰਦਰ ਕੌਰ ਦੇ ਘਰ ਜਾ ਕੇ ਵਧਾਈ ਦਿੱਤੀ ਗਈ ਅਤੇ ਹਰਜਿੰਦਰ ਕੌਰ ਦੀ ਹੌਸਲਾ ਅਫਜ਼ਾਈ ਕੀਤੀ ਗਈ।

ਖੇਡ ਮੰਤਰੀ ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਕਿਉਂਕਿ ਅਜੇ ਤਕ ਕਿਸੇ ਵੀ ਸਰਕਾਰ ਵੱਲੋਂ ਪਾਲਿਸੀ ਨਹੀਂ ਬਣਾਈ ਗਈ ਕਿ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇ ਪਰ ਆਪ ਪਾਰਟੀ ਵੱਲੋਂ ਇਨ੍ਹਾਂ ਸਾਰੇ ਖਿਡਾਰੀਆਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਖਿਡਾਰੀਆਂ ਨੂੰ ਅਸੀਂ ਬਣਦਾ ਮਾਣ ਸਤਿਕਾਰ ਨਹੀਂ ਦੇਵਾਂਗੇ ਤਾਂ ਹੋਰ ਖਿਡਾਰੀ ਪੰਜਾਬ ਵਿੱਚ ਪੈਦਾ ਨਹੀਂ ਹੋਣਗੇ ਸਾਡੀ ਸਰਕਾਰ ਦਾ ਫਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਖਿਡਾਰੀਆਂ ਨੂੰ ਮਾਣ ਸਤਿਕਾਰ ਦੇਈਏ ਅਤੇ ਮੈਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ ਤੇ ਇੱਥੇ ਭੇਜਿਆ ਗਿਆ ਹੈ।
