ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਮਨਾਉਣਗੇ ਕਾਲੀ ਦੀਵਾਲੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਪ ਸਰਕਾਰ ਵੀ ਠੇਕਾ ਮੁਲਾਜ਼ਮਾਂ ਨਾਲ਼ ਕਰ ਰਹੀ ਏ ਧੋਖਾ

ਹੁਸ਼ਿਆਰਪੁਰ 22 ਅਕਤੂਬਰ ( ਪੱਤਰਕਾਰ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਬਲਿਹਾਰ ਸਿੰਘ,ਸ਼ੇਰ ਸਿੰਘ ਲੌਂਗੋਵਾਲ,ਸਿਮਰਨਜੀਤ ਸਿੰਘ ਨੀਲੋਂ,ਰਮਨਪ੍ਰੀਤ ਕੌਰ ਮਾਨ,ਪਵਨਦੀਪ ਸਿੰਘ,ਸੁਰਿੰਦਰ ਕੁਮਾਰ,ਜਸਪ੍ਰੀਤ ਸਿੰਘ ਗਗਨ ਅਤੇ ਜਗਸੀਰ ਸਿੰਘ ਭੰਗੂ ਨੇ ਪੰਜਾਬ ਸਰਕਾਰ ਵੱਲੋੰ 21 ਅਕਤੂਬਰ ਨੂੰ ਕੀਤੀ ਕੈਬਨਿਟ ਮੀਟਿੰਗ ਵਿੱਚ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਅਣ-ਵੇਖਿਆ ਕਰਨ ਦੀ ਸ਼ਖਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਜਦੋਂ ਕਾਰਪੋਰੇਟ ਪੱਖੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਮਹਿੰਗਾਈ ਅਸ਼ਮਾਨ ਨੂੰ ਛੂਹ ਰਹੀ ਹੈ,ਉਸ ਸਮੇਂ ਪੰਜਾਬ ਸਰਕਾਰ ਵੱਲੋੰ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਨਾ ਹੀ ਤਾਂ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਕੋਈ ਉਚਿੱਤ ਵਾਧਾ ਕੀਤਾ ਜਾ ਰਿਹਾ ਹੈ,ਜਦੋਂ ਕਿ ਲੇਬਰ ਐਕਟ 1948 ਦੇ ਫਾਰਮੂਲੇ ਅਤੇ ਅੱਜ ਦੀ ਅੱਤ ਦੀ ਮਹਿੰਗਾਈ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਨੂੰ ਘੱਟੋ-ਘੱਟ ਪੱਚੀ ਹਜ਼ਾਰ ਰੁਪਏ ਤਨਖ਼ਾਹ ਤਹਿ ਕਰਨੀ ਬਣਦੀ ਹੈ,ਆਪਣੇ-ਆਪ ਨੂੰ ਲੋਕ ਹਿਤੈਸ਼ੀ ਕਹਾਉਣ ਵਾਲੀ ਆਪ ਸਰਕਾਰ ਵੱਲੋੰ ਜਿੱਥੇ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਪਿਛਲੇ ਲੰਬੇ ਅਰਸ਼ੇ ਤੋਂ ਸਮੂਹ ਸਰਕਾਰੀ ਵਿਭਾਗਾਂ ਵਿੱਚ ਦਿੱਤੀਆਂ ਜਾ ਰਹੀਆਂ ਲਗਾਤਾਰ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਸਮੂਹ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਕੇ ਵੱਖ-ਵੱਖ ਵਿਭਾਗਾਂ ਵਿੱਚੋਂ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ,ਉੱਥੇ ਹੀ ਇਸ ਤੋਂ ਵੀ ਅੱਗੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਡਿਉਟੀ ਦੌਰਾਨ ਮੌਤ ਹੋਣ ਤੇ ਪਰਿਵਾਰਾਂ ਨੂੰ ਕੋਈ ਯੋਗ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਵੀ ਨਹੀਂ ਦਿੱਤੀ ਜਾ ਰਹੀ ਹੈ ਅਤੇ ਨਾ

Related posts

Leave a Comment