ਨੈਸ਼ਨਲ ਨਿਊਜ਼ ਟਾਈਮਜ਼ ਅਦਾਮਪੁਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸ਼ੁਭ ਮੌਕੇ ‘ਤੇ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਪਹੁੰਚੇ। ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਸੰਤ ਸਰਵਣ ਦਾਸ ਮਹਾਰਾਜ ਜੀ ਦੀ ਪ੍ਰਤਿਮਾ ਨੂੰ ਨਤਮਸਤਕ ਹੋਏ ਫੁੱਲ ਮਲਾਵਾਂ ਭੇਂਟ ਕਰਨ ਨੂੰ ਉਪਰੰਤ, ਪਰਿਕਰਮਾ ਕਰਦੇ ਹੋਏ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੇ ਨਾਲ ਸਟੇਜ ਤੇ ਪਹੁੰਚੇ। ਪ੍ਰਧਾਨ ਮੰਤਰੀ ਨੇ ਡੇਰਾ ਮੁਖੀ ਸੰਤ ਨਿਰੰਜਣ ਦਾਸ ਜੀ ਨਾਲ ਮੁਲਾਕਾਤ ਕੀਤੀ ਉਨ੍ਹਾਂ ਦਾ ਆਸ਼ੀਰਵਾਦ ਲਿਆ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਨਾਲ ਸਟੇਜ ਤੋਂ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਆਪਣਾ ਭਾਸ਼ਣ ਪੰਜਾਬੀ ਵਿੱਚ ਸ਼ੁਰੂ ਕੀਤਾ, ਜਿਸ ਨਾਲ ਮੌਜੂਦ ਲੋਕਾਂ ਵਿੱਚ ਬਹੁਤ ਉਤਸ਼ਾਹ ਪੈਦਾ ਹੋਇਆ। ਪੰਜਾਬ ਦੀ ਧਰਤੀ ਨੂੰ ਨਮਨ ਕਰਦੇ ਹੋਏ ਉਨ੍ਹਾਂ ਨੇ ਇਸ ਪਵਿੱਤਰ ਦਿਹਾੜੇ ‘ਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਕਰਨ ‘ਤੇ ਮਾਣ ਪ੍ਰਗਟ ਕੀਤਾ।
*ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲਿਆ ਗਿਆ
ਇੱਕ ਇਤਿਹਾਸਕ ਐਲਾਨ ਵਿੱਚ ਪ੍ਰਧਾਨ ਮੰਤਰੀ ਨੇ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ “ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ” ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਕਾਸ਼ੀ ਨਾਲ ਸਬੰਧ ਹੈ ਅਤੇ ਉਹ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਹਵਾਈ ਅੱਡੇ ਤੋਂ ਹਲਵਾਰਾ ਹਵਾਈ ਅੱਡੇ ਦਾ ਵਰਚੁਅਲੀ ਉਦਘਾਟਨ ਕੀਤਾ ਅਤੇ ਇਸਦੀ ਨਵੀਂ ਟਰਮੀਨਲ ਇਮਾਰਤ ਜਨਤਾ ਨੂੰ ਸਮਰਪਿਤ ਕੀਤੀ। ਗੁਰੂ ਰਵਿਦਾਸ ਜੀ ਦੇ “ਇੱਕ ਘੁਮਿਆਰ” ਦੇ ਸੰਦੇਸ਼ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਸਮਾਜ ਨੂੰ ਇੱਕਜੁੱਟ ਰਹਿਣ ਦੀ ਅਪੀਲ ਕੀਤੀ।
ਬਜਟ ਵਿੱਚ ਪੰਜਾਬ ਦੇ ਉਦਯੋਗਾਂ ਲਈ ਵਿਸ਼ੇਸ਼ ਰੋਡਮੈਪ
ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ ਦੇ ਬਜਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਪੰਜਾਬ ਦੇ ਵਿਕਾਸ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਾ ਹੈ, ਖਾਸ ਕਰਕੇ ਜਲੰਧਰ, ਲੁਧਿਆਣਾ ਅਤੇ ਹੁਸ਼ਿਆਰਪੁਰ ਵਰਗੇ ਸ਼ਹਿਰਾਂ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਪਛਾਣ ਇਸਦੇ ਮਿਹਨਤੀ ਕਿਸਾਨਾਂ ਦੁਆਰਾ ਕੀਤੀ ਜਾਂਦੀ ਹੈ। ਜੋ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਅਨਮੋਲ ਯੋਗਦਾਨ ਪਾਉਂਦੇ ਹਨ।
ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਟੈਕਸਟਾਈਲ ਸੈਕਟਰ ਨੂੰ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਹੁਲਾਰਾ ਮਿਲੇਗਾ, ਜਿਸ ਨਾਲ ਇਸ ਦਾ ਟੈਕਸਟਾਈਲ ਯੂਰਪ ਦੇ ਪ੍ਰਮੁੱਖ ਬਾਜ਼ਾਰਾਂ ਤੱਕ ਪਹੁੰਚ ਸਕੇਗਾ। ਉਨ੍ਹਾਂ ਨੇ ਜਲੰਧਰ ਦੇ ਵਿਸ਼ਵ-ਪ੍ਰਸਿੱਧ ਖੇਡ ਉਦਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਬਜਟ ਵਿੱਚ ਵਿਸ਼ੇਸ਼ ਪ੍ਰਬੰਧਾਂ ਦੀ ਗੱਲ ਵੀ ਕੀਤੀ।
ਪੀਐਮ ਮੋਦੀ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ, ਸੰਤ ਨਿਰੰਜਨ ਦਾਸ ਮਹਾਰਾਜ ਜੀ ਤੋਂ ਲਿਆ ਆਸ਼ੀਰਵਾਦ
ਡੇਰਾ ਬੱਲਾਂ ਤੋਂ ਕੀਤਾ ਵੱਡਾ ਐਲਾਨ: ਪੰਜਾਬ ਦੇ ਕੱਪੜੇ ਹੁਣ ਯੂਰਪੀਅਨ ਬਾਜ਼ਾਰਾਂ ਵਿੱਚ ਵਿਕਣਗੇ, ਬਜਟ ਬਾਰੇ ਇਹ ਗੱਲ ਕਹੀ।